Punjab
ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲਾ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਬੀਤੇ ਦਿਨ ਯਾਨੀ 4 ਜੁਲਾਈ ਨੂੰ 2 ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਇਹ ਹਮਲਾ ਗੋਲੀਆਂ ਚਲਾ ਕਿ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤਕ ਉਨ੍ਹਾਂ ਦਾ ਇਲਾਜ ਚਲ ਚਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ (ਨੰਨੀ) ਨੂੰ ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਉਨ੍ਹਾਂ ਦੇ ਕਲੀਨਿਕ ਵਿੱਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
