Connect with us

Punjab

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਮੰਗੀ ਮੁਆ

Published

on

ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਬਾਰੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੋਵਾਂ ਗਾਇਕਾਂ ਨੇ ਵਿਵਾਦਤ ਗੀਤਾਂ ਲਈ ਮਹਿਲਾ ਕਮਿਸ਼ਨ ਤੋਂ ਮੁਆਫ਼ੀ ਮੰਗ ਲਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਕਿਹਾ ਕਿ ਦੋਵੇਂ ਗਾਇਕ ਇਸ ਸਮੇਂ ਵਿਦੇਸ਼ ਵਿੱਚ ਹਨ। ਇਸ ਵੇਲੇ ਉਨ੍ਹਾਂ ਨੇ ਫ਼ੋਨ ‘ਤੇ ਗੱਲ ਕਰਕੇ ਮੁਆਫ਼ੀ ਮੰਗੀ ਹੈ।

ਗਾਇਕ ਨੇ ਫ਼ੋਨ ‘ਤੇ ਕਿਹਾ ਹੈ ਕਿ ਜਦੋਂ ਵੀ ਉਹ ਭਾਰਤ ਆਉਣਗੇ , ਉਹ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚ ਕੇ ਮੁਆਫ਼ੀ ਮੰਗਣਗੇ । ਦੋਵਾਂ ਨੇ ਇਸ ਵੇਲੇ 7 ਦਿਨਾਂ ਦਾ ਸਮਾਂ ਮੰਗਿਆ ਹੈ। ਦੂਜੇ ਪਾਸੇ, ਪੰਜਾਬ ਪੁਲਿਸ ਦੇ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਨੇ ਇਸ ਮਾਮਲੇ ਨਾਲ ਸਬੰਧਤ ਰਿਪੋਰਟ ਮਹਿਲਾ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਨੇ ਫ਼ੋਨ ‘ਤੇ ਮੁਆਫ਼ੀ ਮੰਗੀ ਹੈ ਅਤੇ ਵਾਅਦਾ ਕੀਤਾ ਹੈ ਕਿ ਜਦੋਂ ਵੀ ਉਹ ਦੇਸ਼ ਵਾਪਸ ਆਉਣਗੇ, ਤਾਂ ਉਹ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣਗੇ। ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਕਿਹਾ ਕਿ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ 2-3 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਗੀਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 ਪੂਰਾ ਮਾਮਲਾ ਕੀ ਹੈ

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਕਰਨ ਔਜਲਾ ਦੇ ਗੀਤ ਐਮਐਫ ਗਭਰੂ ਅਤੇ ਹਨੀ ਸਿੰਘ ਦੇ ਗੀਤ ਮਿਲੀਅਨੇਅਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਗੀਤ ਵਿੱਚ ਔਰਤਾਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਅਤੇ ਦੋਵਾਂ ਗਾਇਕਾਵਾਂ ਨੂੰ 11 ਅਗਸਤ ਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਸੀ ਕਿ ਮਹਿਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕਰਨ ਔਜਲਾ ਦੇ ਗੀਤ ‘ਐਮਐਫ ਗਭਰੂ’ ਅਤੇ ਯੋ ਯੋ ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ਵਿੱਚ ਔਰਤਾਂ ਵਿਰੁੱਧ “ਇਤਰਾਜ਼ਯੋਗ ਭਾਸ਼ਾ” ਦੀ ਵਰਤੋਂ ਕੀਤੀ ਗਈ ਹੈ।