Punjab
ਮਸ਼ਹੂਰ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

JALANDHAR : ਮਸ਼ਹੂਰ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (LPU) ਤੋਂ ਇੱਕ ਵਿਦਿਆਰਥੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਇਸ ਮਾਮਲੇ ਦੀ ਅਜੇ ਤੱਕ ਪੂਰੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਹਾਦਸਾ, ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਰੀ ਮੁਤਾਬਿਕ ਇਹ ਘਟਨਾ ਬੀਤੀ ਰਾਤ 10 ਵਜੇ ਦੀ ਦੱਸੀ ਜਾਂਦੀ ਹੈ। ਵਿਦਿਆਰਥੀ ਦਾ ਕਮਰਾ ਨੌਵੀਂ ਮੰਜ਼ਿਲ ‘ਤੇ ਸਥਿਤ ਸੀ। ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣੀ ਤਾਂ ਸਾਰੇ ਵਿਦਿਆਰਥੀ ਬਾਹਰ ਇਕੱਠੇ ਹੋ ਗਏ। ਇਸ ਦੌਰਾਨ ਮਯੰਕ ਜ਼ਮੀਨ ‘ਤੇ ਘਿਰਿਆ ਹੋਇਆ ਸੀ। ਇਸ ਤੋਂ ਬਾਅਦ ਮਯੰਕ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਫਿਲਹਾਲ ਉਹ ਕੁਝ ਨਹੀਂ ਕਹਿ ਸਕਦੇ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।