India
ਮਹਿਲਾ ਏਸ਼ੀਆ ਕੱਪ ਦਾ FINAL Match, ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ
INDIA VS SRI LANKA : ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਵੇਂ ਟੀਮਾਂ ਇਸ ਏਸ਼ੀਆ ਕੱਪ ‘ਚ ਹੁਣ ਤੱਕ ਅਜੇਤੂ ਰਹੀਆਂ ਹਨ।
ਭਾਰਤੀ ਮਹਿਲਾ ਕ੍ਰਿਕਟ ਟੀਮ ਮਹਿਲਾ ਏਸ਼ੀਆ ਕੱਪ 2024 ਦੇ ਫਾਈਨਲ ਵਿੱਚ ਸ਼੍ਰੀਲੰਕਾ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਹੋਵੇਗਾ । ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਭਾਰਤੀ ਟੀਮ 9ਵੀਂ ਵਾਰ ਏਸ਼ੀਆ ਕੱਪ ਦਾ ਫਾਈਨਲ ਖੇਡ ਰਹੀ ਹੈ। ਟੀਮ 8ਵੀਂ ਵਾਰ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਸ਼੍ਰੀਲੰਕਾ ਪਹਿਲੀ ਵਾਰ ਏਸ਼ੀਆ ਕੱਪ ਦੀ ਟਰਾਫੀ ਆਪਣੇ ਨਾਂ ਕਰਨ ਦੀ ਕੋਸ਼ਿਸ਼ ਕਰੇਗਾ।
ਭਾਰਤੀ ਟੀਮ 9ਵੀਂ ਵਾਰ ਏਸ਼ੀਆ ਕੱਪ ਦਾ ਫਾਈਨਲ ਖੇਡ ਰਹੀ ਹੈ। ਦੂਜੇ ਪਾਸੇ ਸ੍ਰੀਲੰਕਾ ਛੇਵੀਂ ਵਾਰ ਫਾਈਨਲ ਵਿੱਚ ਪੁੱਜਿਆ ਹੈ। ਦੋਵੇਂ ਟੀਮਾਂ ਲਗਾਤਾਰ ਦੂਜੀ ਵਾਰ ਅਤੇ ਕੁੱਲ ਛੇਵੀਂ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਪੰਜ ਵਾਰ ਫਾਈਨਲ ਵਿੱਚ ਆਹਮੋ-ਸਾਹਮਣੇ ਹੋਈਆਂ ਸਨ ਅਤੇ ਹਰ ਵਾਰ ਭਾਰਤ ਨੇ ਸ੍ਰੀਲੰਕਾ ਨੂੰ ਹਰਾਇਆ ਸੀ।
ਕਿੱਥੇ ਅਤੇ ਕਦੋਂ ਖੇਡਿਆ ਜਾਵੇਗਾ ਮੈਚ
ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ ਦਾ ਫਾਈਨਲ ਮੈਚ ਐਤਵਾਰ 28 ਜੁਲਾਈ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਟਾਸ ਵੀ ਦੁਪਹਿਰ 2:30 ਵਜੇ ਹੋਵੇਗਾ।
ਕਿੱਥੇ ਦੇਖ ਸਕਦੇ ਹੋ ਮੈਚ
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ ਦੇ ਫਾਈਨਲ ਮੈਚ ਦਾ ਸਟਾਰ ਸਪੋਰਟਸ ਨੈੱਟਵਰਕ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮੈਚ ਦੀ ਲਾਈਵ ਸਟ੍ਰੀਮਿੰਗ Hotstar ਐਪ ‘ਤੇ ਹੋਵੇਗੀ।