Connect with us

Punjab

ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ CM ਮਾਨ ਨੇ ਟੀਮ ਨੂੰ ਦਿੱਤੀ ਵਧਾਈ

Published

on

ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਦੀ ਧੀ ਅਤੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ’ਤੇ ਬੇਹੱਦ ਮਾਣ ਹੈ।

CM ਮਾਨ ਨੇ ਦਿੱਤੀ ਵਧਾਈ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ… ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।
ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ!