Punjab
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ

ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਟੱਕਰ ‘ਚ 4 ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇੱਕ ਛੋਟਾ ਬੱਚਾ ਵੀ ਹਾਦਸੇ ਦਾ ਸ਼ਿਕਾਰ ਹੈ। ਮੌਕੇ ’ਤੇ ਪੁੱਜੀ ਪੁਲੀਸ ਥਾਣਾ ਮਕਸੂਦਾਂ ਦੇ ਏ. ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪੁਲੀਸ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਇਸ ਟੱਕਰ ਵਿੱਚ ਗੱਡੀ ਆਈ 10 ਅਤੇ ਇਨੋਵਾ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।