Connect with us

Punjab

ਮਾਨ ਸਰਕਾਰ ਲੈ ਕੇ ਆਈ ‘ਸਕੂਲ ਆਫ ਐਮੀਨੈਂਸ’ ਦਾ ਤੌਹਫਾ

Published

on

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਲੋਂ ਹਮੇਸ਼ਾ ਤੋਂ ਹੀ ਸਿੱਖਿਆ ਨੂੰ ਸਰਵਉੱਚ ਮੰਨ ਕੇ ਕੰਮ ਕੀਤਾ ਜਾਂਦਾ ਰਿਹਾ ਹੈ। ਖਾਸ ਤੌਰ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਆਮ ਘਰਾਂ ਦੇ ਬੱਚਿਆਂ ਦੇ ਵਾਧੇ ਅਤੇ ਤਰੱਕੀ ਦੇ ਲਈ ਸਮੇਂ ਸਮੇਂ ਸਿਰ ਮਾਨ ਸਰਕਾਰ ਵੱਲੋਂ ਅਲੱਗ ਅਲੱਗ ਸਕੀਮਾਂ ਤਹਿਤ ਖ਼ਾਸ ਉਪਰਾਲੇ ਕੀਤੇ ਜਾਂਦੇ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਬੁਲੰਦ ਕਰਨ ਦੇ ਲਈ ਮਾਨ ਸਰਕਾਰ ਦੇ ਵੱਲੋਂ ਬੁਨਿਆਦੀ ਅਤੇ ਵਿਸ਼ਵ ਪੱਧਰੀ ਸਹੂਲਤਾਂ ਪੰਜਾਬ ਦੇ ਹਰ ਸਰਕਾਰੀ ਸਕੂਲ ਵਿੱਚ ਮੁਹਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਰਹੀ ਹੈ।

ਜਿਸ ਦੇ ਸਿੱਟੇ ਵਜੋਂ ਕਈ ਮੂੰਹ ਬੋਲਦੀਆਂ ਤਸਵੀਰਾਂ ਇਸ ਗੱਲ ਦੀ ਤਰਜਮਾਨੀ ਕਰਦਿਆਂ ਨਜ਼ਰ ਵੀ ਆ ਰਹੀਆਂ ਹਨ ਕਿ ਹੁਣ ਮਾਪੇ ਪ੍ਰਾਈਵੇਟ ਸਕੂਲਾਂ ਦੀ ਬਜਾਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣਾ ਜ਼ਿਆਦਾ ਚੰਗਾ ਮੰਨਦੇ ਹਨ।

 

ਕੀ ਹੈ ਸਕੂਲ ਆਫ ਐਮੀਨੈਂਸ ਦਾ ਮੁਖ ਉਦੇਸ਼…

ਸਰਕਾਰ ਮੁਤਾਬਿਕ ‘ਸਕੂਲ ਆਫ ਐਮੀਨੈਂਸ’ ਦਾ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮੁੜ ਸੁਰਜੀਤ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਨਾ ਹੈ। ਸਕੂਲਾਂ ਦਾ ਉਦੇਸ਼ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਇਹ ਮਾਪਿਆਂ ਲਈ ਸਭ ਤੋਂ ਆਕਰਸ਼ਕ ਵਿਕਲਪ ਬਣ ਸਕੇ। ਸਕੂਲ ਆਫ਼ ਐਮੀਨੈਂਸ ਅਤਿ-ਆਧੁਨਿਕ ਸਹੂਲਤਾਂ ਦੇ ਨਾਲ ਟੈਕਨਾਲੋਜੀ ਆਧਾਰਿਤ ਹਨ। ਇਨ੍ਹਾਂ ਸਕੂਲਾਂ ਵਿਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਖਾਸ ਤੌਰ ਉਤੇ ਨਾਨ-ਮੈਡੀਕਲ, ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਵਿਸ਼ੇ ਪੜ੍ਹਾਏ ਜਾ ਰਹੇ ਹਨ।