Connect with us

Punjab

ਮਿਡ-ਡੇ-ਮੀਲ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ

Published

on

MID-DAY MEAL : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇ-ਮੀਲ ਤਹਿਤ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦਿੱਤਾ ਜਾਂਦਾ ਹੈ ਪਰ ਹਾਲ ਹੀ ਵਿੱਚ ਮਿਡ-ਡੇ-ਮੀਲ ਸਕੀਮ ਵਿੱਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ।

ਪੰਜਾਬ ਮਿਡ-ਡੇ-ਮੀਲ ਸੋਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਹਫ਼ਤਾਵਾਰੀ ਮੀਨੂ ਅਨੁਸਾਰ ਖਾਣਾ ਨਾ ਤਿਆਰ ਕਰਨ, ਵਿਦਿਆਰਥੀਆਂ ਨੂੰ ਸੀਜ਼ਨ ਅਨੁਸਾਰ ਫਲ ਨਾ ਦੇਣ ਅਤੇ ਜਾਅਲੀ ਹਾਜ਼ਰੀ ਦਰਜ ਕਰਨ ਵਰਗੀਆਂ ਬੇਨਿਯਮੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਸਾਇਟੀ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹਾਜ਼ਰੀ ਅਤੇ ਹਫਤਾਵਾਰੀ ਮੀਨੂ ਅਨੁਸਾਰ ਸਮੇਂ ਸਿਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਬੰਧਤ ਸਕੂਲ ਮੁਖੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਅਲੀ ਹਾਜ਼ਰੀ ਅਤੇ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੱਤਰ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਮੁਖੀ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਸਿਹਤਮੰਦ ਭੋਜਨ ਮਿਲਣਾ ਯਕੀਨੀ ਬਣਾਉਣ। ਜੇਕਰ ਕੋਈ ਸਕੂਲ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।