Connect with us

National

ਮੁੱਖ ਚੋਣ ਕਮਿਸ਼ਨਰ ਨੂੰ ਮਿਲੀ ਜ਼ੈੱਡ ਸਕਿਊਰਿਟੀ

Published

on

9 ਅਪ੍ਰੈਲ 2024: ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸੁਰੱਖਿਆ ਦਿੱਤੀ ਹੈ। ਇੰਟੈਲੀਜੈਂਸ ਬਿਊਰੋ (IB) ਦੀ ਖੁਫੀਆ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਨਾਲ ਸੀਆਰਪੀਐੱਫ ਦੇ 40-45 ਕਰਮਚਾਰੀਆਂ ਦੀ ਟੁਕੜੀ ਸੁਰੱਖਿਆ ਲਈ ਤਾਇਨਾਤ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਕਦਮ 19 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਦੌਰਾਨ ਚੁੱਕਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਸੀਈਸੀ ਦੀ ਯਾਤਰਾ ਦੌਰਾਨ ਹਥਿਆਰਬੰਦ ਕਮਾਂਡੋ ਉਨ੍ਹਾਂ ਦੇ ਨਾਲ ਰਹਿਣਗੇ।

ਦੱਸ ਦੇਈਏ ਕਿ ਸ੍ਰੀ ਰਾਜੀਵ ਕੁਮਾਰ 1984 ਬੈਚ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਹਨ। ਉਨ੍ਹਾਂ 15 ਮਈ 2022 ਨੂੰ 25ਵੇਂ ਸੀਈਸੀ ਵਜੋਂ ਅਹੁਦਾ ਸੰਭਾਲਿਆ ਸੀ।ਉਨ੍ਹਾਂ ਨੂੰ 1 ਸਤੰਬਰ, 2020 ਨੂੰ ਚੋਣ ਕਮਿਸ਼ਨ ਵਿਚ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।