Connect with us

National

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੋਏ ਰਿਟਾਇਰ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ।

ਉਹ ਮੌਜੂਦਾ ਸੀਈਸੀ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ 18 ਫ਼ਰਵਰੀ ਯਾਨੀ ਅੱਜ ਸੇਵਾਮੁਕਤ ਹੋ ਰਹੇ ਹਨ। ਇਸ ਦੌਰਾਨ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।

  • ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੋਏ ਰਿਟਾਇਰ
  • ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ
  • ਭਲਕੇ ਸੰਭਾਲਣਗੇ ਮੁੱਖ ਚੋਣ ਕਮਿਸ਼ਨਰ ਵੱਜੋਂ ਅਹੁਦਾ