Connect with us

Punjab

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Published

on

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਇਸ ਮੌਕੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਅਧਿਕਾਰੀ ਵੱਲੋਂ ਉਨ੍ਹਾਂ ਦੇ ਸਿਰ ’ਤੇ ਦਸਤਾਰ ਸਜਾਈ ਗਈ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 


ਮੁੱਖ ਮੰਤਰੀ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ | ਮੱਥਾ ਟੇਕਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿਚ ਸੇਵਾ ਵੀ ਕੀਤੀ। ਕਮੇਟੀ ਵੱਲੋਂ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੌਰੇ ‘ਤੇ ਹਨ। ਇੱਥੇ ਅੰਮ੍ਰਿਤਸਰ ਵਿਖੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਹਰਿਮੰਦਰ ਸਾਹਿਬ ਵਿੱਚ ਉਨ੍ਹਾਂ ਨਾਲ ਵੱਡੀ ਭੀੜ ਨਜ਼ਰ ਆਈ। ਨਾਇਬ ਸੈਣੀ ਸਿੱਖ ਦੀ ਪੱਗ ਬੰਨ੍ਹੀ ਨਜ਼ਰ ਆ ਰਹੇ ਹਨ। ਉਹ ਹੁਣ ਦੁਪਹਿਰ ਤੋਂ ਬਾਅਦ ਚੰਡੀਗੜ੍ਹ ਪਰਤਣਗੇ।

ਨਾਇਬ ਸੈਣੀ ਨੇ ਲਿਖਿਆ ਕਿ ਉਨ੍ਹਾਂ ਦੀ ਯੋਗ ਅਗਵਾਈ ਵਿੱਚ RSSB ਬਹੁਤ ਸਾਰੇ ਸਮਾਜ ਸੇਵਾ ਦੇ ਯਤਨਾਂ ਵਿੱਚ ਸਭ ਤੋਂ ਅੱਗੇ ਰਿਹਾ ਹੈ। ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਸੇਧ ਪ੍ਰਾਪਤ ਕੀਤੀ | ਇਸ ਦੇ ਨਾਲ ਹੀ ਨਾਇਬ ਸੈਣੀ ਨੇ ਵੀ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ।