punjab
ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਕਿ ਆਪਣੇ ਜੱਦੀ ਪਿੰਡ ਪਿੱਥੋ ਵਿਖੇ ਲੰਮੀ ਬਿਮਾਰੀ ਮਗਰੋਂ ਚੱਲ ਵਸੇ।
ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੱਘਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟਾਇਆ।