India
ਮੋਟਰਸਾਈਕਲ ਦਾ ਆਪਸ ਚ ਟਕਰਾਅ ਦਾ ਵਿਰੋਧ ਕਰਨ ”ਤੇ ਵਰਾਈਆਂ ਗੋਲੀਆਂ

ਫਿਰੋਜ਼ਪੁਰ : ਮਾਮਲਾ ਸਾਹਮਣੇ ਆਇਆ ਹੈ ਪਿੰਡ ਹਬੀਬ ਵਾਲਾ ਵਿਖੇ ਇਕ ਵਿਅਕਤੀ ਵੱਲੋਂ ਮੋਟਰਸਾਈਕਲ ਦਾ ਆਪਸ ਵਿਚ ਟਕਰਾਅ ਹੋਣ ‘ਤੇ ਉਸ ਵੱਲੋਂ ਕੀਤੇ ਗਏ ਵਿਰੋਧ ਤੋਂ ਖਫ਼ਾ ਮੋਟਰਸਾਈਕਲ ਸਵਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵੀਰਪਾਲ ਕੌਰ ਪਤਨੀ ਪੂਰਨ ਸਿੰਘ ਵਾਸੀ ਪਿੰਡ ਹਬੀਬ ਵਾਲਾ ਨੇ ਦੱਸਿਆ ਕਿ ਦੋਸ਼ੀ ਪੰਮਾ ਪੁੱਤਰ ਜੋਗਿੰਦਰ ਸਿੰਘ ਨੇ ਉਸ ਦੇ ਪਤੀ ਪੂਰਨ ਸਿੰਘ ਦੇ ਵਿਚ ਮੋਟਰਸਾਈਕਲ ਮਾਰਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਦੇ ਪਤੀ ਵੱਲੋਂ ਵਿਰੋਧ ਕਰਨ ਤੇ ਦੋਸ਼ੀਅਨ ਪੰਮਾ, ਸੁੱਖਾ ਵਾਸੀ ਮੱਬੋਕੇ ਅਤੇ ਜੱਸਾ ਪੁੱਤਰ ਪ੍ਰੀਤਮ ਸਿੰਘ ਵਾਸੀ ਨੇ ਉਸ ਦੇ ਪਤੀ ਨੂੰ ਮਾਰ ਦੇਣ ਦੀ ਨੀਯਤ ਨਾਲ ਪਿਸਤੌਲ ਦੇ ਫਾਇਰ ਕੀਤੇ ਤੇ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਉੱਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।