Punjab
ਮੋਸਟ ਵਾਂਟੇਡ ਗੈਂਗਸਟਰ ਰਮਨਜੀਤ ਸਿੰਘ ਨੂੰ ਹਾਂਗਕਾਂਗ ਤੋਂ ਪੰਜਾਬ ਲਿਆ ਰਹੀ ਪੁਲਿਸ

ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਰੋਮੀ ਨੂੰ ਅੱਜ ਸ਼ਾਮ 4 ਵਜੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਮੁਹਿੰਮ ਤਹਿਤ ਭਾਰਤ ਲਿਆਂਦਾ ਜਾਵੇਗਾ। ਰਮਨ ਜੀਤ ਸਿੰਘ ਉਰਫ ਰੋਮੀ ਨੂੰ ਨਾਭਾ ਜੇਲ ਬ੍ਰੇਕ ਕਾਂਡ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ। ਰਮਨ ਜੀਤ ਸਿੰਘ ਉਰਫ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ।
ਰੋਮੀ ਨੂੰ ਅੱਜ ਸ਼ਾਮ 4 ਵਜੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਮੁਹਿੰਮ ਤਹਿਤ ਭਾਰਤ ਲਿਆਂਦਾ ਜਾਵੇਗਾ। ਰਮਨਜੀਤ ਸਿੰਘ ਉਰਫ ਰੋਮੀ ਨੂੰ ਨਾਭਾ ਜੇਲ ਬ੍ਰੇਕ ਮਾਮਲੇ ‘ਚ ਭਗੌੜਾ ਐਲਾਨ ਦਿੱਤਾ ਗਿਆ ਹੈ।
ਕੀ ਹੈ ਮਾਮਲਾ
2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਮੁਤਾਬਕ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚ ਸ਼ਾਮਲ ਸੀ ਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।