Connect with us

Punjab

ਮੋਹਾਲੀ ਕਿਸਾਨ ਅੰਦੋਲਨ ਦਾ ਦੂਜਾ ਦਿਨ

Published

on

ਮੋਹਾਲੀ ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਵੱਡੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।

ਮੋਹਾਲੀ ਵਿੱਚ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਇਸ ਦੇ ਨਾਲ ਹੀ ਪੰਜਾਬ ਦੇ ਬਾਰਡਰ ‘ਤੇ ਵੀ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੋਰਚੇ ਦੇ ਹੋਰ ਤੇਜ਼ ਹੋਣ ਦੇ ਆਸਾਰ ਹਨ।

Continue Reading