Punjab
ਮੋਹਿੰਦਰ ਭਗਤ ਦੀ ਜਿੱਤ ਤੋਂ ਬਾਅਦ CM ਮਾਨ ਨੇ ਦਿੱਤੀ ਵਧਾਈ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਗਏ ਹਨ। ਇਸ ਚੋਣ ‘ਚ ਆਪ ਦੀ ਹੂੰਝਾ ਫੇਰ ਜਿੱਤ ਹੋਈ ਹੈ। ਜਲੰਧਰ ਜ਼ਿਮਨੀ ਚੋਣ ‘ਚ ਆਪ ਦੇ ਉਮੀਦਵਾਰ ਮੋਹਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਮੋਹਿੰਦਰ ਭਗਤ ਨੇ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੂਰਾਲ। ਸ਼੍ਰੋਮਣੀ ਅਕਾਲੀ ਦਲ ਦੇ ਸਰਬਜੀਤ ਸਿੰਘ ਨੂੰ ਪਿੱਛੇ ਛੱਡ ਕੇ 55225 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ ।
ਮੋਹਿੰਦਰ ਭਗਤ ਦੀ ਜਿੱਤਣ ਦੀ ਖੁਸ਼ੀ ‘ਚ ਆਪ ‘ਚ ਜਸ਼ਨ ਮਨਾਇਆ ਜਾ ਰਿਹਾ ਹੈ । ਮੋਹਿੰਦਰ ਭਗਤ ਦੀ ਜਿੱਤ ਦੀ ਖੁਸ਼ੀ ‘ਚ ਆਪ ਵਰਕਰਾਂ ‘ਚ ਭੰਗੜਾ ਪਾਇਆ ਜਾ ਰਿਹਾ ਹੈ| ਲੋਕਾਂ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ।
CM ਭਗਵੰਤ ਮਾਨ ਨੇ ਦਿੱਤੀ ਵਧਾਈ
ਮੋਹਿੰਦਰ ਭਗਤ ਦੀ ਜਿੱਤ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ, ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ..