India
ਯੂਕਰੇਨ ‘ਤੇ ਰੂਸੀ ਹਮਲਾ.. 41 ਲੋਕਾਂ ਦੀ ਮੌਤ ਅਤੇ 180 ਜ਼ਖ਼ਮੀ
ਰੂਸ ਦੇ ਮਿਜ਼ਾਈਲ ਹਮਲੇ ਵਿੱਚ ਯੂਕਰੇਨ ਦੇ 41 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ‘ਚ 180 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ, ਜਾਣਕਾਰੀ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਦਿੱਤੀ ਹੈ।
ਰੂਸ ਅਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਜੰਗ ਚੱਲ ਰਹੀ ਹੈ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਨੂੰ ਰੋਕਿਆ ਨਹੀਂ ਜਾ ਸਕਿਆ। ਰੂਸ ਨੇ ਯੂਕਰੇਨ ਦੇ ਪੋਲਟਾਵਾ ‘ਚ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਜਿਸ ਕਾਰਨ 41 ਲੋਕਾਂ ਦੀ ਮੌਤ ਹੋ ਗਈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵੀ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਰੂਸੀ ਮਿਜ਼ਾਈਲ ਹਮਲੇ ਵਿਚ 180 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਦੱਸਿਆ ਕਿ ਮਲਬੇ ਹੇਠ ਅਜੇ ਵੀ ਕਈ ਲੋਕ ਦੱਬੇ ਹੋਏ ਹਨ। ਦੱਸਿਆ ਗਿਆ ਕਿ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮਲਬੇ ‘ਚੋਂ ਕਈ ਲੋਕਾਂ ਨੂੰ ਬਚਾਇਆ ਗਿਆ ਹੈ।