Uncategorized
ਯੂਪੀ ਦੇ ਅਲੀਗੜ੍ਹ ਜ਼ਿਲ੍ਹੇ ‘ਚ ਵਾਪਰਿਆ ਦਰਦਨਾਕ ਹਾਦਸਾ

UTTARPRADESH : ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। 15 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਕਈਆਂ ਦੀ ਹਾਲਤ ਬਹੁਤ ਗੰਭੀਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟੀ ਹੋਈ ਹੈ।
ਇਹ ਪੂਰਾ ਮਾਮਲਾ ਅਲੀਗੜ੍ਹ ਜ਼ਿਲ੍ਹੇ ਦੇ ਤਪਲ ਥਾਣੇ ਦਾ ਦੱਸਿਆ ਜਾ ਰਿਹਾ ਹੈ। ਯਮੁਨਾ ਐਕਸਪ੍ਰੈਸ ਵੇਅ ‘ਤੇ ਬੁੱਧਵਾਰ ਸਵੇਰੇ ਕਰੀਬ 1 ਵਜੇ ਇਕ ਟਰੱਕ ਅਤੇ ਡਬਲ ਡੈਕਰ ਬੱਸ ਦੀ ਟੱਕਰ ਹੋ ਗਈ। ਦੱਸ ਦੇਈਏ ਕਿ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਡਬਲ ਡੇਕਰ ਬੱਸ ਦਿੱਲੀ ਤੋਂ ਆਜ਼ਮਗੜ੍ਹ ਅਤੇ ਮਊ ਜਾ ਰਹੀ ਸੀ। ਜਿਵੇਂ ਹੀ ਬੱਸ ਯਮੁਨਾ ਐਕਸਪ੍ਰੈਸ ਵੇਅ ਦੇ ਪੁਆਇੰਟ ਨੰਬਰ 56 ‘ਤੇ ਪਹੁੰਚੀ। ਉਹ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਪਿੱਛੇ ਤੋਂ ਇਕ ਟਰੱਕ ਨਾਲ ਜਾ ਟਕਰਾਈ। ਜ਼ਬਰਦਸਤ ਟੱਕਰ ਤੋਂ ਬਾਅਦ ਬੱਸ ਦੇ ਪਰਖੱਚੇ ਉਡ ਗਏ।
ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਸਾਰੇ ਯਾਤਰੀ ਸੁੱਤੇ ਹੋਏ ਸਨ। ਹਾਦਸਾ ਹੁੰਦੇ ਹੀ ਉੱਥੇ ਹਾਹਾਕਾਰ ਮੱਚ ਗਈ। ਹਾਦਸੇ ਤੋਂ ਬਾਅਦ ਬੱਸ ਵਿੱਚ ਫਸੇ ਲੋਕਾਂ ਨੂੰ ਖਿੜਕੀਆਂ ਤੋੜ ਕੇ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਪੰਜ ਯਾਤਰੀਆਂ ਦੀ ਮੌਤ ਹੋ ਗਈ। ਜਦਕਿ 15 ਯਾਤਰੀ ਜ਼ਖਮੀ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਬੱਸ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਨਾਲ ਜਾ ਰਹੀ ਸੀ। ਅਚਾਨਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਟਰੱਕ ਨਾਲ ਟਕਰਾਉਣ ਕਾਰਨ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।