News
ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ
ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮ. ਡੀ. ਅਤੇ ਬੀਤੇ ਦਿਨ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਪੰਜਾਬ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਹੈ।
ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ‘ਚ ਬੀਤੇ ਦਿਨ ਭਾਜਪਾ ਜੁਆਇਨ ਕੀਤੀ ਸੀ । ਦੱਸ ਦਈਏ ਕਿ ਖਰੜ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਲਿਖਿਆ ਸੀ।
