Uncategorized
ਰਾਜਾ ਵੜਿੰਗ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਕੀਤਾ ਯਾਦ
SIDHU MOOSEWALA BIRTHDAY : ਅੱਜ ਪੰਜਾਬੀ ਗਾਇਕ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 31ਵਾਂ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ‘ਤੇ ਸਾਰੇ ਕਲਾਕਾਰ, ਗਾਇਕ ਅਤੇ ਲੋਕ ਸਿੱਧੂ ਨੂੰ ਯਾਦ ਕਰਦਿਆਂ ਪੋਸਟਾਂਸੋਸ਼ਲ ਮੀਡਿਆ ‘ਤੇ ਸ਼ੇਅਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੇ ਟਵੀਟਰ ਅਕਾਊਂਟ ਤੇ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਸਿੱਧੂ ਨੂੰ ਯਾਦ ਕਰਦਿਆਂ ਭਾਵੁਕ ਹੋਏ |
ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਐਕਸ ‘ਤੇ ਲਿਖਿਆ – ਪੰਜਾਬ,ਪੰਜਾਬੀਅਤ ਦੇ ਮਾਣ ਤੇ ਮੇਰੇ ਭਰਾ ਸ.ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਸ ਦੇ ਜਨਮ ਦਿਨ ਉੱਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ। ਪੰਜਾਬੀ ਮਾਂ ਬੋਲੀ ਦਾ ਉਹ ਫਨਕਾਰ ਜਿਹੜਾ ਰਹਿੰਦੀ ਦੁਨੀਆਂ ਤੱਕ ਸਾਡੇ ਦਿਲਾਂ ਵਿੱਚ ਜਿਊਂਦਾ ਰਹੇਗਾ। ਆਖ਼ਰ ‘ਚ ਉਨ੍ਹਾਂ ਨੇ ਲਿਖਿਆ Miss U |
29 ਮਈ ਨੂੰ ਹੋਇਆ ਸੀ ਕਤਲ
ਦੱਸ ਦੇਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਦਿਨ ਦਿਹਾੜੇ ਗੈਂਗਸਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਪੰਜਾਬੀ ਸਿੱਧੂ ਮੂਸੇਵਾਲਾ ਦਾ ਫੈਨ ਹੈ ।