Punjab
ਰਾਜ ਸਭਾ ਚੋਣਾਂ : ‘ਆਪ’ ਨੇ 4 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ:
ਸੰਦੀਪ ਪਾਠਕ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਅਸ਼ੋਕ ਮਿੱਤਲ, ਰਾਘਵ ਚੱਢਾ ਅਤੇ ਹਰਭਜਨ ਸਿੰਘ ਨੂੰ ਰਾਜ ਸਭਾ ਭੇਜਣ ਦਾ ਐਲਾਨ ਕੀਤਾ ਹੈ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀਜ਼ ਦੇ ਸੰਸਥਾਪਕ ਹਨ। ਇਹ ਦੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਵਿੱਚੋਂ ਇੱਕ ਹੈ।
ਇਸ ਦੇ ਨਾਲ ਹੀ ਖੇਡ ਜਗਤ ਵਿੱਚ ਖੂਬ ਨਾਮਣਾ ਖੱਟਣ ਵਾਲੇ ਹਰਭਜਨ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। ਹੁਣ ਸਿਰਫ਼ ਇੱਕ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਰਾਜ ਸਭਾ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ।
ਇਨ੍ਹਾਂ ਤਿੰਨਾਂ ਨਾਵਾਂ ਤੋਂ ਪਹਿਲਾਂ ‘ਆਪ’ ਨੇ ਸੰਦੀਪ ਪਾਠਕ ਨੂੰ ਰਾਜ ਸਭਾ ਦਾ ਉਮੀਦਵਾਰ ਐਲਾਨ ਦਿੱਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ।