National
ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ
ਦੱਸ ਦੇਈਏ ਕਿ ਪੰਜਾਬ ਹੀ ਨਹੀਂ ਦੇਸ਼-ਵਿਦੇਸ਼ ‘ਚ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉੱਤਰਾਧਿਕਾਰੀ ਐਲਾਨ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।
ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਕਰਨ ਦਾ ਅਧਿਕਾਰ ਵੀ ਦਿੱਤਾ ਹੈ। ਜਸਦੀਪ ਸਿੰਘ ਗਿੱਲ ਡੇਰਾ ਬਿਆਸ ਦੇ 7ਵੇਂ ਮੁਖੀ ਹੋਣਗੇ। ਡੇਰਾ ਬਿਆਸ ਦੇ ਸਕੱਤਰ ਦਵਿੰਦਰ ਕੁਮਾਰ ਸੀਕਰੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੇਵਾਦਾਰ-ਇੰਚਾਰਜਾਂ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਅਤੇ ਸੰਤ-ਸਤਿਸੰਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਸ. ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਗਿਆ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਆਪਣੀ ਜਗ੍ਹਾ ਲੈ ਲਵੇਗਾ ਅਤੇ ਨਾਮਜ਼ਦਗੀ ਦੇਣ ਦਾ ਵੀ ਪੂਰਾ ਅਧਿਕਾਰ ਹੋਵੇਗਾ।