Connect with us

Uncategorized

ਰੇਲਵੇ ਸਟੇਸ਼ਨ ‘ਤੇ ਮਚੀ ਭਗਦੜ ‘ਚ ਯਾਤਰੀਆਂ ਦੀ ਮੌਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

Published

on

ਬੀਤੀ ਦੇਰ ਰਾਤ ਦਿੱਲੀ ਰੇਲਵੇ ਸਟੇਸ਼ਨ ਉੱਤੇ ਅਚਾਨਕ ਭਗਦੜ ਮਚ ਗਈ। ਜਿਸ ਭਗਦੜ ਵਿਚ ਬੱਚਿਆਂ ਤੇ ਔਰਤਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਸਥਿਤੀ ਉਦੋਂ ਸੀ ਜਦੋਂ ਪਿਛਲੇ ਕੁਝ ਦਿਨਾਂ ਤੋਂ ਪ੍ਰਯਾਗਰਾਜ ਜਾਣ ਵਾਲੀਆਂ ਰੇਲਗੱਡੀਆਂ ਕਾਰਨ ਸਟੇਸ਼ਨ ‘ਤੇ ਭੀੜ ਲਗਾਤਾਰ ਵੱਧ ਰਹੀ ਸੀ। ਲਾਪਰਵਾਹੀ ਦਾ ਪੱਧਰ ਇਸ ਹੱਦ ਤਕ ਸੀ ਕਿ ਭਗਦੜ ਵਿੱਚ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਣ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਬਹੁਤ ਸਾਰੇ ਲੋਕ ਸਮੇਂ ਸਿਰ ਹਸਪਤਾਲ ਨਹੀਂ ਪਹੁੰਚ ਸਕੇ।

CM ਮਾਨ ਨੇ ਜਤਾਇਆ ਦੁੱਖ….

ਇਸ ਘਟਨਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਲਿਖਿਆ, ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।