Uncategorized
ਰੈਲੀ ‘ਚ ਔਰਤਾਂ ‘ਤੇ ਟਿੱਪਣੀ ਲਈ ਚੰਨੀ ਨੇ ਮੰਗੀ ਮਾਫ਼ੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਿੱਦੜਬਾਹਾ ‘ਚ ਔਰਤਾਂ ‘ਤੇ ਦਿੱਤੇ ਆਪਣੇ ਵਿਵਾਦਿਤ ਬਿਆਨ ਲਈ ਮੁਆਫੀ ਮੰਗ ਲਈ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਔਰਤਾਂ ਬਾਰੇ ਕੋਈ ਟਿੱਪਣੀ ਕਰਨ ਦਾ ਇਰਾਦਾ ਨਹੀਂ ਸੀ ਅਤੇ ਉਹ ਔਰਤਾਂ ਦਾ ਬਹੁਤ ਸਤਿਕਾਰ ਕਰਦੇ ਹਨ।
ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਗਿੱਦੜਬਾਹਾ ‘ਚ ਔਰਤਾਂ ‘ਤੇ ਦਿੱਤੇ ਵਿਵਾਦਤ ਬਿਆਨ ‘ਤੇ ਮੁਆਫੀ ਮੰਗ ਲਈ ਹੈ। ਚੰਨੀ ਨੇ ਕਿਹਾ ਕਿ ਮੈਂ ਇੱਕ ਮਜ਼ਾਕ ਸੁਣਾਇਆ ਸੀ। ਔਰਤਾਂ ਬਾਰੇ ਕੋਈ ਟਿੱਪਣੀ ਕਰਨਾ ਮੇਰਾ ਮਕਸਦ ਨਹੀਂ ਸੀ। ਮੈਂ ਔਰਤਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਅੱਜ ਮੈਂ ਜਿਸ ਸਥਿਤੀ ਵਿੱਚ ਹਾਂ। ਇਸ ਵਿੱਚ ਔਰਤਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੈ। ਔਰਤਾਂ ਵੀ ਵੱਡੀ ਗਿਣਤੀ ਵਿੱਚ ਮੈਨੂੰ ਵੋਟਾਂ ਪਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਮੈਂ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਵੀ ਦੱਸਣਾ ਚਾਹੁੰਦਾ ਹਾਂ ਕਿ ਇਸ ਤੋਂ ਪਹਿਲਾਂ ਵੀ ਚੋਣਾਂ ਸਮੇਂ ਮੈਨੂੰ ਨੋਟਿਸ ਭੇਜਿਆ ਗਿਆ ਸੀ। ਹੁਣ ਫਿਰ ਚੋਣਾਂ ਦੇ ਸਮੇਂ ਨੋਟਿਸ ਜਾਰੀ ਕੀਤਾ ਗਿਆ ਹੈ। ਮੈਂ ਸਾਰੀਆਂ ਔਰਤਾਂ ਦਾ ਸਨਮਾਨ ਕਰਦਾ ਹਾਂ। ਮੇਰੀ ਕਹੀ ਕਹਾਣੀ ਨਾਲ ਜੇਕਰ ਕਿਸੇ ਔਰਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ।