Connect with us

Punjab

ਲਾਇਬ੍ਰੇਰੀ ਦਾ ਉਦਘਾਟਨ ਕਰਨਗੇ ਭਗਵੰਤ ਮਾਨ

Published

on

PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਜਾਣਗੇ। ਉੱਥੇ ਲਾਇਬ੍ਰੇਰੀ ਦਾ ਉਦਘਾਟਨ ਕਰਨਗੇ। ਅਤੇ ਨਾਲ ਹੀ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਸੰਬੋਧਨ ਦੌਰਾਨ ਵਿਰੋਧੀਆਂ ‘ਤੇ ਸ਼ਬਦੀ ਵਾਰ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਅੱਜ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਇਨ੍ਹਾਂ 8 ਆਧੁਨਿਕ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਹੋਣਗੀਆਂ।ਇਸ ਪਹਿਲਕਦਮੀ ਰਾਹੀਂ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।