Punjab
ਲਾਲਜੀਤ ਭੁੱਲਰ ‘ਤੇ FIR ਦਰਜ
DM ਸੁਸਾਈਡ ਕੇਸ ‘ਚ ਲਾਲਜੀਤ ਭੁੱਲਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਸਾਬਕਾ ਮੰਤਰੀ ਭੁੱਲਰ ‘ਤੇ FIR ਦਰਜ ਹੋਈ ਹੈ। FIR ‘ਚ ਪਿਤਾ ਸੁਖਦੇਵ ਸਿੰਘ ਅਤੇ PA ਦਾ ਨਾਮ ਵੀ ਸ਼ਾਮਿਲ ਹੈ।
ਅੰਮ੍ਰਿਤਸਰ ਵਿੱਚ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਵਧਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭੁੱਲਰ ਵਿਰੁੱਧ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦੇ ਪਿਤਾ, ਸੁਖਦੇਵ ਸਿੰਘ ਭੁੱਲਰ ਅਤੇ ਭੁੱਲਰ ਦੇ ਨਿੱਜੀ ਸਹਾਇਕ ਦਾ ਨਾਮ ਸ਼ਾਮਲ ਹੈ।
