Connect with us

Punjab

ਲੋਕ ਸਭਾ ਚੋਣਾਂ ਤੋਂ ਪਹਿਲਾ 2 PCS ਅਧਿਕਾਰੀਆਂ ਦੇ ਹੋਏ ਤਬਾਦਲੇ

Published

on

ਪੰਜਾਬ ਸਰਕਾਰ ਵੱਲੋਂ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਤਰਨਤਾਰਨ ਦੇ ਏ.ਡੀ.ਸੀ. ਅਤੇ ਕਪੂਰਥਲਾ ਦੇ ਸਹਾਇਕ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਥਿੰਦ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਤਰਨਤਾਰਨ ਅਤੇ 2020 ਬੈਚ ਦੇ ਪੀ.ਸੀ.ਐਸ. ਅਧਿਕਾਰੀ ਕਿਰਨ ਸ਼ਰਮਾ ਸਹਾਇਕ ਕਮਿਸ਼ਨਰ (ਜਨਰਲ) ਕਪੂਰਥਲਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।