Connect with us

Punjab

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ

Published

on

AMRITSAR : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸ਼ਹਿਰ ਭਰ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਜਗਹਾ ਜਗਹਾ ਤੇ ਨਾਕਾਬੰਦੀ ਕੀਤੀ ਗਈ ਹੈ ਤੇ ਹਰ ਆਉਣ ਤੇ ਜਾਉਣ ਵਾਲਿਆ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਪੁਲਿਸ ਵੱਲੋਂ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ|

ਜਾਣਕਾਰੀ ਮੁਤਾਬਿਕ ਰੋਜ਼ਾਨਾ ਰੂਟੀਨ ਦੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਤੇ ਚੈਕਿੰਗ ਅਭਿਆਨ ਚਲਾਇਆ ਜਾਂਦਾ ਹੈ। ਹਰ ਆਉਣ ਜਾਣ ਵਾਲੇ ਯਾਤਰੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ ਉੱਥੇ ਹੀ ਅੱਜ ਸਾਡੇ ਵੱਲੋਂ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਤੇ ਚਲਦੇ ਕਈ ਟ੍ਰੇਨਾਂ ਰੱਦ ਹੋ ਗਈਆਂ ਹਨ। ਜਿਸ ਦੇ ਚਲਦੇ ਸਟੇਸ਼ਨ ਤੇ ਕਾਫੀ ਭੀੜ ਭੜੱਕਾ ਨਜ਼ਰ ਆ ਰਿਹਾ ਹੈ। ਯਾਤਰੀ ਪਲੇਟਫਾਰਮ ਤੇ ਬੈਠੇ ਹੋਏ ਹਨ। ਉਹਨਾਂ ਕਿਹਾ ਕਿ ਕਈ ਟ੍ਰੇਨਾਂ ਚੰਡੀਗੜ੍ਹ ਨੂੰ ਚਲਾਈਆਂ ਗਈਆਂ ਹਨ।