Connect with us

National

ਲੋਕ ਸਭਾ ਨੇ ਵਕਫ਼ ਸੋਧ ਬਿੱਲ ਨੂੰ ਦਿੱਤੀ ਮਨਜ਼ੂਰੀ

Published

on

ਲੋਕ ਸਭਾ ਨੇ ਬੁੱਧਵਾਰ ਨੂੰ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਸਖ਼ਤ ਵਿਰੋਧ ਅਤੇ ਸਾਢੇ 10 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਚਰਚਾ ਤੋਂ ਬਾਅਦ ਵਕਫ਼ (ਸੋਧ) ਬਿੱਲ, 2025 ਅਤੇ ਮੁਸਲਿਮ ਵਕਫ਼ (ਖ਼ਾਤਮਾ) ਬਿੱਲ, 2024 ਨੂੰ ਸਵੇਰੇ 2 ਵਜੇ ਦੇ ਕਰੀਬ ਪਾਸ ਕਰ ਦਿੱਤਾ।

ਵਕਫ਼ (ਸੋਧ) ਬਿੱਲ ਦੇ ਹੱਕ ਵਿਚ 288 ਵੋਟਾਂ ਪਈਆਂ ਅਤੇ ਵਿਰੋਧ ‘ਚ 232 ਵੋਟਾਂ ਪਈਆਂ ਹਨ।

ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਸਦਨ ਵਿੱਚ ਵਕਫ਼ ਸੋਧ ਬਿੱਲ ‘ਤੇ ਚਰਚਾ ਦਾ ਜਵਾਬ ਦਿੰਦੇ ਹੋਏ ਕਈ ਵਿਰੋਧੀ ਮੈਂਬਰਾਂ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਕਿ ਸਰਕਾਰ ਦਾ ਇਹ ਕਦਮ ਮੁਸਲਿਮ ਵਿਰੋਧੀ ਹੈ ਅਤੇ ਕਿਹਾ ਕਿ ਇਸ ਬਿੱਲ ਨੂੰ ਮੁਸਲਮਾਨਾਂ ਨੂੰ ਵੰਡਣ ਲਈ ਕਿਹਾ ਜਾ ਰਿਹਾ ਹੈ, ਜਦੋਂ ਕਿ ਸਰਕਾਰ ਇਸ ਬਿੱਲ ਰਾਹੀਂ ਸ਼ੀਆ ਅਤੇ ਸੁੰਨੀ ਸਮੇਤ ਭਾਈਚਾਰੇ ਦੇ ਸਾਰੇ ਵਰਗਾਂ ਨੂੰ ਇਕੱਠਾ ਕਰ ਰਹੀ ਹੈ।