National
ਵਕੀਲਾਂ ਨੂੰ ਝਾਰਖੰਡ ਸਰਕਾਰ ਦਾ ਤੋਹਫਾ
JHARKHAND : ਝਾਰਖੰਡ ਸਰਕਾਰ ਵਕੀਲਾਂ ‘ਤੇ ਮਿਹਰਬਾਨ ਹੋ ਗਈ ਹੈ| ਲਈ ਝਾਰਖੰਡ ਮੰਤਰੀ ਮੰਡਲ ਨੇ ਰਾਜ ਦੇ ਵਕੀਲਾਂ ਲਈ 5 ਲੱਖ ਰੁਪਏ ਦੇ ਮੈਡੀਕਲ ਬੀਮਾ ਅਤੇ ਨਵੇਂ ਭਰਤੀ ਹੋਏ ਵਕੀਲਾਂ ਨੂੰ ਹਰ ਮਹੀਨੇ 5,000 ਰੁਪਏ ਦੇ ਭੱਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਕੀਲਾਂ ਦੀ ਪੈਨਸ਼ਨ 7,000 ਰੁਪਏ ਤੋਂ ਵਧਾ ਕੇ 14,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਝਾਰਖੰਡ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਵਕੀਲਾਂ ਲਈ 5 ਲੱਖ ਰੁਪਏ ਦੇ ਮੈਡੀਕਲ ਬੀਮੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਝਾਰਖੰਡ ਦੇ ਕਰੀਬ 30,000 ਵਕੀਲਾਂ ਨੂੰ ਫਾਇਦਾ ਹੋ ਸਕਦਾ ਹੈ। ਮੰਤਰੀ ਮੰਡਲ ਨੇ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਕੀਲਾਂ ਦੀ ਪੈਨਸ਼ਨ 7,000 ਰੁਪਏ ਤੋਂ ਵਧਾ ਕੇ 14,000 ਰੁਪਏ ਪ੍ਰਤੀ ਮਹੀਨਾ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਹਨ।
ਵਕੀਲਾਂ ਨੂੰ ਤੋਹਫਾ
ਮੰਤਰੀ ਮੰਡਲ ਨੇ ਨਵੇਂ ਭਰਤੀ ਹੋਏ ਵਕੀਲਾਂ ਨੂੰ ਹਰ ਮਹੀਨੇ 5,000 ਰੁਪਏ ਦਾ ਵਜ਼ੀਫ਼ਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ‘ਝਾਰਖੰਡ ਐਡਵੋਕੇਟ ਵੈਲਫੇਅਰ ਫੰਡ ਟਰੱਸਟੀ ਕਮੇਟੀ’ ਨੂੰ ਵਿੱਤੀ ਸਾਲ 2024-25 ਲਈ 5,000 ਰੁਪਏ ਦੀ ਰਾਸ਼ੀ ਦੇ ਕੇ 1.5 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਵਕੀਲਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਵਕੀਲਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ। ਵਕੀਲਾਂ ਦਾ ਨਾਂ ਵੀ ਕਾਨੂੰਨ ਦੇ ਰਾਖਿਆਂ ਵਿੱਚ ਗਿਣਿਆ ਜਾਂਦਾ ਹੈ। ਅਜਿਹੇ ਵਿੱਚ ਝਾਰਖੰਡ ਸਰਕਾਰ ਦਾ ਇਹ ਫੈਸਲਾ ਸ਼ਲਾਘਾਯੋਗ ਹੈ।