Uncategorized
ਵਧਦੀ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ
ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਦੇਣ ਲਈ ਹੁਣ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ।
CM ਮਾਨ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।
ਨਵੇਂ ਹੁਕਮਾਂ ਮੁਤਾਬਕ ਹੁਣ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਗਈ।
ਸਰਕਾਰ ਦਾ ਕਹਿਣਾ ਹੈ ਕਿ ਦੁਪਹਿਰ ਦੇ ਸਮੇਂ ਤਾਪਮਾਨ ਕਾਫੀ ਵੱਧ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਸ ਕਰਕੇ ਛੋਟੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਜਾ ਰਹੀ ਹੈ।
