Punjab
ਵਧਦੀ ਠੰਡ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਦੀਆਂ ਵਧੀਆਂ ਛੁੱਟੀਆਂ
PUNJAB : ਪੰਜਾਬ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ । ਏਨੀ ਠੰਡ ‘ਚ ਬਾਹਰ ਨਿਕਲਣਾ ਵੀ ਲੋਕਾਂ ਦਾ ਮੁਸ਼ਕਿਲ ਹੋਇਆ ਪਿਆ ਹੈ| ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਜੀ, ਹਾਂ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਣ ਜਾਣ ‘ਚ ਮੁਸ਼ਕਿਲ ਅਤੇ ਬਿਮਾਰ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ | ਉਨ੍ਹਾਂ ਨੇ ਲਿਖਿਆ, ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।