Connect with us

Punjab

ਵਧੇਰੀ ਠੰਡ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦਾ ਬਦਲਿਆ ਸਮਾਂ

Published

on

ਠੰਢ ਅਤੇ ਧੁੰਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ ਸਗੋਂ ਉਹ ਘਰੋਂ ਤੋਂ ਆਨਲਾਈਨ ਕਲਾਸਾਂ ਲਗਾਉਣਗੇ। ਉਥੇ ਹੀ 9ਵੀਂ ਅਤੇ 12ਵੀ ਕਲਾਸ ਦੇ ਵਿਦਿਆਰਥੀਆਂ ਦਾ ਸਮਾਂ 9.30 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ।

ਇਹ ਹੁਕਮ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਹਨ। ਪ੍ਰਸ਼ਾਸਨ ਨੇ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ।