Uncategorized
ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ

ਮੋਹਾਲੀ,11 ਮਾਰਚ :ਮੋਹਾਲੀ ਦੇ ਨਿੱਜੀ ਸਕੂਲ ‘ਚ ਰੋਪੜ ਜ਼ਿਲ੍ਹੇ ਦੇ ਪਿੰਡ ਰਤਨਗੜ੍ਹ ਦੇ 17 ਸਾਲਾਂ ਦੇ ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਕੂਲ ਪ੍ਰਸ਼ਾਸ਼ਨ ਦੇ ਖ਼ਿਲਾਫ਼ ਕਤਲ ਦੀਆਂ ਧਰਾਵਾਂ ਲਗਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ।
ਪੰਜਾਬ ਅਗੇਂਸਟ ਸੰਸਥਾ ਦੇ ਪ੍ਰਧਾਨ ਸਤਨਾਮ ਦਾਊ ਵੱਲੋਂ ਇਸ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ. ਪੰਜਾਬ, ਐੱਸ.ਐੱਸ.ਪੀ ਮੋਹਾਲੀ, ਮਨਿਸਟਰੀ ਆਫ ਵੂਮੈਨ ਐਂਡ ਚਾਈਲਡ ਡਿਵੈਲਪਮੈਂਟ, ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਸ਼ਕਨ ਆਫ ਚਾਈਲਡ ਰਾਈਟਸ, ਮਨਿਸਟਰੀ ਆਫ ਹਿਊਮਨ ਰਿਸੋਰਸਡਿਵੈਲਪਮੈਂਟ, ਪੰਜਾਬ ਸਟੇਟ ਚਾਈਲਡ ਰਾਈਟਸ ਕਮਿਸ਼ਨ ਨੂੰ ਪੱਤਰ ਲਿਖ ਕੇ ਇਹ ਮੰਗ ਕੀਤੀ ਗਈ ਹੈ ਕਿ ਇਸ ਕੇਸ ਵਿੱਚ ਕਤਲ ਦੀਆਂ ਧਾਰਾਵਾਂ ਲਗਾ ਕੇ ਦੋਸ਼ੀਆਂ ਦੇ ਖਿਲਾਫ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇ ।