Connect with us

Uncategorized

ਵਿਸ਼ਾਖਾਪਟਨਮ ‘ ਚ ਜ਼ਹਰਿਲੀ ਗੈਸ ਲੀਕ ਕਾਰਨ 3 ਲੋਕਾਂ ਦੀ ਮੌਤ, ਬਾਕੀਆਂ ਦੀ ਹਾਲਤ ਗੰਭੀਰ

Published

on

ਵਿਸ਼ਾਖਾਪਟਨਮ ਦੇ ਆਰ.ਆਰ.ਵੈਂਕਟਪੁਰਮ ਪਿੰਡ ਵਿਖੇ ਐਲ.ਜੀ ਪੋਲੀਮਰਸ ਉਦਯੋਗ ਵਿਚ ਗੈਸ ਲੀਕ ਹੋਣ ਕਾਰਨ 2 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਸਥਾਨਕ ਪ੍ਰਸ਼ਾਸਨ ਅਤੇ ਨੇਵੀ ਨੇ ਫੈਕਟਰੀ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ। ਇਸ ਜ਼ਹਿਰੀਲੀ ਗੈਸ ਕਾਰਨ ਫੈਕਟਰੀ ਦੇ ਤਿੰਨ ਕਿਲੋਮੀਟਰ ਦੇ ਇਲਾਕੇ ਪ੍ਰਭਾਵਿਤ ਹਨ। ਫਿਲਹਾਲ, ਪੰਜ ਪਿੰਡ ਖਾਲੀ ਕਰਵਾ ਲਏ ਗਏ ਹਨ। ਸੈਂਕੜੇ ਲੋਕ ਸਿਰ ਦਰਦ, ਉਲਟੀਆਂ ਅਤੇ ਸਾਹ ਲੈਣ ਵਿਚ ਮੁਸ਼ਕਲ ਨਾਲ ਹਸਪਤਾਲ ਪਹੁੰਚ ਰਹੇ ਹਨ।

ਇਸ ਗੈਸ ਦਾ ਅਸਰ ਜ਼ਿਆਦਾਤਰ ਬਜ਼ੁਰਗ ਅਤੇ ਬੱਚੇ ਉਤੇ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 150-170 ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਵੀ ਕਰਵਾਇਆ ਗਿਆ ਹੈ।