Connect with us

Corona Virus

ਸ਼੍ਰੀ ਫਤਹਿਗੜ੍ਹ ਸਾਹਿਬ ਦੇ ਰਾਗੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਰਾਸ਼ਨ ਵੰਡਿਆ

Published

on

ਫਤਹਿਗੜ੍ਹ ਸਾਹਿਬ, ਰਣਜੋਧ ਸਿੰਘ, 9 ਜੁਲਾਈ : ਸਮਾਜ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਜਥੇਬੰਦੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਰਾਗੀ ਸਿੰਘਾਂ, ਸੇਵਾਦਾਰਾਂ, ਤੇ ਹੋਰ ਲੋੜਵੰਦ ਲੱਗਭੱਗ 200 ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ‘ਤੇ ਵਿਸ਼ੇਸ਼ ਤੌਰ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ.ਪੀ ਸਿੰਘ ਓਬਰਾਏ ਅਤੇ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਬਕਾਰ ਸਿੰਘ ਗੌਹਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਰਾਗੀ ਸਿੰਘਾਂ ਸੇਵਾਦਾਰਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ।
ਇਸ ਮੌਕੇ ਬੋਲਦਿਆਂ ਡਾ ਐੱਸਪੀ ਸਿੰਘ ਓਬਰਾਏ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਭਗ ਪੰਜਾਬ ਵਿੱਚ 60 ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਲੱਗਭੱਗ ਛੇ ਹਜ਼ਾਰ ਰਾਗੀ ਪਾਠੀ ਅਤੇ ਸੇਵਾਦਾਰਾਂ ਨੂੰ ਵੀ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ ।

ਇਸ ਦੇ ਨਾਲ ਹੀ ਐੱਸ.ਪੀ ਓਬਰਾਏ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਖਾਸਕਰ ਯੂ.ਏ.ਈ ਵਿੱਚ ਫਸੇ ਲੋਕਾਂ ਨੂੰ ਭਾਰਤ ਲਿਆਉਣ ਵਿੱਚ ਵੀ ਉਨ੍ਹਾਂ ਵੱਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਪਿਛਲੇ ਹਫ਼ਤੇ ਉਨ੍ਹਾਂ ਵੱਲੋਂ 177 ਲੋਕ ਭਾਰਤ ਲਿਆਂਦੇ ਗਏ ਹਨ ਅਤੇ ਬਾਕੀ ਰਹਿੰਦੇ ਤਿੰਨ ਫਲਾਈਟਾਂ ਹੋਰ ਜਲਦ ਲਿਆਂਦੀਆਂ ਜਾਣਗੀਆਂ। ਇਸਦੇ ਨਾਲ ਹੀ ਪਹੁੰਚੇ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਹੀ ਮਨੁੱਖਤਾ ਦੀ ਸੇਵਾ ਵਿਚ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ ।