Connect with us

Punjab

ਸਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਨਿਭਾਉਣ ਵਾਲੇ ਸੇਵਾਦਾਰ ਲਈ ਜਾਰੀ ਹੋਏ ਨਵੇਂ ਹੁਕਮ

Published

on

GOLDEN TEMPLE: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਹਰ ਸੇਵਾਦਾਰ ਨੂੰ ਡਰੈੱਸ ਕੋਡ ਵਾਲਾ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਸੇਵਾ ਕਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਨੀ ਆਸਾਨ ਹੋ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਸੇਵਾਦਾਰ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿੱਚ ਸ਼ਨਾਖਤੀ ਕਾਰਡ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ|