Connect with us

Punjab

ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਇੰਚਾਰਜ

Published

on

ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਨੂੰ ਬਦਲ ਦਿੱਤਾ ਗਿਆ ਹੈ। ਹੁਣ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਭੁਪੇਸ਼ ਬਘੇਲ ਕੋਲ ਸੀ। ਹੁਣ ਭੁਪੇਸ਼ ਬਘੇਲ ਨੂੰ ਅਸਾਮ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੋਏ ਇਸ ਵੱਡੇ ਸੰਗਠਨਾਤਮਕ ਫੇਰਬਦਲ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੀ ਰਣਨੀਤੀ ਅਤੇ ਅੰਦਰੂਨੀ ਸਿਆਸਤ ਵਿੱਚ ਕੀ ਬਦਲਾਅ ਆਉਂਦੇ ਹਨ, ਇਸ ‘ਤੇ ਸਾਰਿਆਂ ਦੀ ਨਜ਼ਰ ਰਹੇਗੀ।