Connect with us

Uncategorized

ਸਤੌਜ ਜਾਣਗੇ CM ਮਾਨ, ਪਿੰਡ ‘ਚ ਖੇਡ ਸਟੇਡੀਅਮ ਦਾ ਰੱਖਣਗੇ ਨੀਂਹ ਪੱਥਰ

Published

on

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਦੇ ਪਿੰਡ ਸਤੌਜ ਦਾ ਦੌਰਾ ਕਰਨ ਜਾ ਰਹੇ ਹਨ।ਇਸ ਦੌਰੇ ਦੌਰਾਨ ਉਹ ਪਿੰਡ ਵਿੱਚ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ।

ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।ਇਲਾਕੇ ਦੇ ਖਿਡਾਰੀਆਂ ਨੂੰ ਹੁਣ ਵਧੀਆ ਸਹੂਲਤਾਂ ਮਿਲਣ ਦੀ ਉਮੀਦ ਹੈ।

ਇਸਦੇ ਨਾਲ ਹੀ, ਮੁੱਖ ਮੰਤਰੀ ਵੱਲੋਂ ਇੱਕ ਵੱਡੀ ਜਨ ਸਭਾ ਨੂੰ ਵੀ ਸੰਬੋਧਨ ਕੀਤਾ ਜਾਵੇਗਾ,ਜਿੱਥੇ ਉਹ ਸਰਕਾਰ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨਾਲ ਗੱਲਬਾਤ ਕਰਨਗੇ।ਪਿੰਡ ਵਾਸੀਆਂ ਵਿੱਚ ਇਸ ਦੌਰੇ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ।