Connect with us

Punjab

ਸ਼ਹੀਦੀ ਸਭਾ ਮੌਕੇ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਛੁੱਟੀਆਂ ਦਾ ਕੀਤਾ ਐਲਾਨ

Published

on

HOLIDAY : ਪੰਜਾਬ ਸਰਕਾਰ ਨੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਅਨੁਸਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 25 ਅਤੇ 26 ਦਸੰਬਰ ਦੀਆਂ ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਦਿਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੱਖਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ 24 ਤੋਂ 31 ਦਸੰਬਰ ਤੱਕ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 25 ਅਤੇ 26 ਦਸੰਬਰ ਨੂੰ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਹਰ ਕਰਮਚਾਰੀ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦਾ ਹੈ। ਇਹ ਇਸ ਕੈਲੰਡਰ ਸਾਲ ਦੀਆਂ ਆਖਰੀ 2 ਰਾਖਵੀਆਂ ਛੁੱਟੀਆਂ ਹਨ ਅਤੇ ਜਿਨ੍ਹਾਂ ਕਰਮਚਾਰੀਆਂ ਨੇ ਇਸ ਸਾਲ ਕੋਈ ਰਾਖਵੀਂ ਛੁੱਟੀ ਨਹੀਂ ਲਈ ਹੈ, ਉਹ ਇਨ੍ਹਾਂ ਦੋ ਦਿਨਾਂ ਦੀ ਛੁੱਟੀ ਲੈ ਸਕਦੇ ਹਨ।