Connect with us

Uncategorized

ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ, ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਹੋਣੀ ਲਗਭਗ ਤੈਅ

Published

on

ਜਲੰਧਰ : ਆਪ ਤੋਂ ਬਾਗੀ ਹੋ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਜਲੰਧਰ ਪੱਛਮੀ ਤੋਂ MLA ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਹਾਲਾਂਕਿ ਸ਼ੀਤਲ ਨੇ ਬੀਤੇ ਦਿਨੀਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ ਅਤੇ ਅੱਜ ਉਨ੍ਹਾਂ ਨੂੰ ਸਪੀਕਰ ਕੁਲਤਾਰ ਸੰਧਵਾਂ ਵਲੋਂ ਮਿਲਣ ਲਈ ਬੁਲਾਇਆ ਗਿਆ ਸੀ। ਹੁਣ ਜਦੋਂ ਸਪੀਕਰ ਕੁਲਤਾਰ ਸੰਧਵਾਂ ਵਲੋਂ ਸ਼ੀਤਲ ਅੰਗੂਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਤਾਂ ਹੁਣ ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਹੋਣੀ ਲਗਭਗ ਤੈਅ ਹੋ ਗਈ ਹੈ।