Connect with us

Punjab

ਸ਼੍ਰੋਮਣੀ ਅਕਾਲੀ ਦਲ ਨਾਲ ਹੋਣਾ ਚਾਹੀਦਾ ਸੀ ਗਠਜੋੜ- ਹੰਸ ਰਾਜ ਹੰਸ

Published

on

9 ਅਪ੍ਰੈਲ 2024: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਫਰੀਦਕੋਟ ਤੋਂ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਗਾਇਕ ਹੰਸ ਰਾਜ ਹੰਸ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ। ਪਰ ਇਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ।

 

 

ਵਿਰੋਧ ਦੇ ਬਾਵਜੂਦ ਜਿੱਥੇ ਭਾਜਪਾ ਵੱਲੋਂ ਸਮਾਗਮ ਕੀਤਾ ਗਿਆ ਉੱਥੇ ਹੀ ਮੀਡੀਏ ਨਾਲ ਗੱਲਬਾਤ ਕਰਦੇ ਹੋਏ ਹੰਸ ਰਾਜ ਹੰਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਭਾਜਪਾ ਦਾ ਗੱਠਜੋੜ ਹੋਣਾ ਸੀ। ਪਰ ਕਿਸੇ ਕਾਰਨਾ ਕਰਕੇ ਨਹੀਂ ਹੋ ਸਕਿਆ। ਵਿਰੋਧ ਕਰਨ ਵਾਲਿਆਂ ਤੇ ਤੰਜ ਕੱਸਦੇ ਹੋਏ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਹਰ ਇੱਕ ਨੂੰ ਇੱਕ ਹੀ ਨਜ਼ਰ ਨਾਲ ਵੇਖਦੇ ਹਨ । ਭਾਵੇਂ ਉਹ ਪਿਆਰ ਕਰੇ ਭਾਵੇਂ ਨਫਰਤ ਉਹ ਇਥੇ ਪਿਆਰ ਦਾ ਸੁਨੇਹਾ ਲੈ ਕੇ ਆਏ ਹਨ ਅਤੇ ਜੇਕਰ ਉਹਨਾਂ ਨੂੰ ਫਰੀਦਕੋਟ ਤੋਂ ਸਫਲਤਾ ਮਿਲਦੀ ਹੈ ਤਾਂ ਭਾਜਪਾ ਲੋਕ ਸਭਾ ਹਲਕਾ ਫਰੀਦਕੋਟ ਦੇ ਵਿਕਾਸ ਕਾਰਜਾਂ ਲਈ ਦਿਨ ਰਾਤ ਇੱਕ ਕਰੇਗੀ।