Punjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਹੁਦੇ ਤੋਂ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਪ੍ਰੈੱਸ ਕਾਨਫ਼ਰੰਸ ਰਹੀ ਕੀਤਾ ਹੈ। ਐਡਵੋਕੇਟ ਧਾਮੀ ਨੇਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਦਿਨੀਂ ਐਸਜੀਪੀਸੀ ਦੀ ਅੰਤ੍ਰਿਗ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ।
ਇਸ ਤੋਂ ਬਾਅਦ ਮੈਂ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅੰਤ੍ਰਿਗ ਕਮੇਟੀ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ।