Connect with us

National

ਸ਼ੰਭੂ ਬਾਰਡਰ ‘ਤੇ ਵਿਨੇਸ਼ ਫੋਗਾਟ ਦਾ ਕੀਤਾ ਸਨਮਾਨ

Published

on

ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ ਸੀ । ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਬੈਠੇ ਹੋਏ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਮੈਂ ਸਰਕਾਰ ਨੂੰ ਦੱਸਦੀ ਹਾਂ ਕਿ ਹਰ ਵਾਰ ਦੇਸ਼ ਦੇ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ, ਇਹ ਸਿਆਸੀ ਨਹੀਂ ਹੈ। ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ।

ਵਿਨੇਸ਼ ਨੇ ਅੱਗੇ ਕਿਹਾ, “ਮੈਂ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨ ਦੀ ਅਪੀਲ ਕਰਦੀ ਹਾਂ। ਪਿਛਲੀ ਵਾਰ ਆਪਣੀ ਗਲਤੀ ਮੰਨ ਲਈ ਸੀ। ਉਸ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸ ਨੂੰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।