Punjab
ਸਾਬਕਾ ਕੈਬਨਿਟ ਮੰਤਰੀ ਸਾਧੂ ਧਰਮਸੋਤ ਨੂੰ ਮਿਲੀ ਅੰਤਰਿਮ ਜ਼ਮਾਨਤ
PUNJAB : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਾਬਕਾ ਕੈਬਨਿਟ ਮੰਤਰੀ ਸਾਧੂ ਧਰਮਸੋਤ ਨੂੰ ਵੱਡੀ ਰਾਹਤ ਮਿਲ ਗਈ ਹੈ|
ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ| ,ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਹਨ|ਹਾਈਕੋਰਟ ਨੇ ਹੁਕਮਾਂ ‘ਚ ਸਪੱਸ਼ਟ ਕੀਤਾ ਕਿ ਉਹ ਇਸ ਸਮੇਂ ਦੌਰਾਨ ਵਿਦੇਸ਼ ਨਹੀਂ ਜਾ ਸਕਣਗੇ ਅਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ। ਜਨਵਰੀ ਵਿੱਚ ਈਡੀ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਜੰਗਲਾਤ ਮੰਤਰੀ ਹੁੰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਮਾਰਚ 2016 ਤੋਂ ਮਾਰਚ 2022 ਤੱਕ ਜਦੋਂ ਉਹ ਜੰਗਲਾਤ ਮੰਤਰੀ ਸਨ ਤਾਂ ਆਮਦਨ 2.37 ਕਰੋੜ ਰੁਪਏ ਸੀ, ਜਦਕਿ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਸ ਨੇ ਆਪਣੀ ਆਮਦਨ ਤੋਂ ਵੱਧ ਖਰਚ ਕਿਸ ਸਾਧਨਾਂ ਰਾਹੀਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਆਧਾਰ ‘ਤੇ ਹਾਈਕੋਰਟ ਨੇ ਫਿਲਹਾਲ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ 6 ਜੂਨ ਨੂੰ ਦੁਪਹਿਰ 12 ਵਜੇ ਤੱਕ ਹਾਈ ਕੋਰਟ ਨੂੰ ਆਤਮ ਸਮਰਪਣ ਕਰਨਾ ਹੋਵੇਗਾ|