National
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹਮਲੇ ਤੋਂ ਬਾਅਦ PM Modi ਨੇ ਕੀਤਾ ਟਵੀਟ
ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ ਪੈਨਸਿਲਵੇਨੀਆ ਦੇ ਬਟਲਰ ’ਚ ਰੈਲੀ ਦੌਰਾਨ ਹੋਇਆ ਹੈ । ਜਦੋਂ ਡੋਨਾਲਡ ਟਰੰਪ ਰੈਲੀਦੌਰਾਨ ਭਾਸ਼ਣ ਦੇ ਰਹੇ ਸੀ ਉਸ ਵਕਤ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਗੋਲੀ ਡੋਨਾਲਡ ਟਰੰਪ ਦੇ ਕੰਨ ਨੂੰ ਛੂਹ ਕੇ ਲੰਘ ਗਈ । ਉਸ ਤੋਂ ਬਾਅਦ ਡੋਨਾਲਡ ਖੂਨੋ-ਖੂਨ ਹੋ ਗਏ| ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
PM ਨਰਿੰਦਰ ਮੋਦੀ ਨੇ ਜਤਾਇਆ ਦੁੱਖ
ਇਸ ਹਾਦਸੇ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ| ਦੱਸ ਦੇਈਏ ਕਿ ਡੋਨਾਲਡ ਟਰੰਪ ‘ਤੇ ਹਮਲੇ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਪੀਐਮ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, ‘ਮੇਰੇ ਦੋਸਤ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਹਮਲੇ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।