Punjab
ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

SHIROMANI AKALI DAL : ਸਾਬਕਾ ਮੰਤਰੀ ਤੇ ਕੁੱਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਹੋ ਗਏ ਹਨ। ਸਿਕੰਦਰ ਸਿੰਘ ਮਲੂਕਾ ਨੇ ਅੱਜ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਮੁੜ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ।
ਮਲੂਕਾ ਦੇ ਘਰ ਵਾਪਸੀ ਕਰਨ ਸਮੇਂ ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸਮੇਤ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮਲੂਕਾ ਦੀ ਨੂੰਹ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ, ਉਸ ਦੌਰਾਨ ਸਿਕੰਦਰ ਸਿੰਘ ਮਲੂਕਾ ਸ਼ਾਂਤ ਹੋ ਕੇ ਆਪਣੇ ਘਰ ਬੈਠ ਗਏ ਸਨ।