India
ਸਿਵਲ ਸਰਜਨ: ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੇਟਿਵ ਗਰਭਵਤੀਆਂ ਲਈ ਵਿਸ਼ੇਸ਼ ਵਾਰਡ ਬਣਾਇਆ
ਹਾਲਾਕਿ ਕੋਵਿਡ ਦੇ ਮਾਮਲੇ ਦਿਨੋ -ਦਿਨ ਘੱਟਦੇ ਜਾ ਰਹੇ ਨੇ ਪਰੰਤੂ ਫਿਰ ਵੀ ਕੋਵਿਡ-19 ਮਹਾਮਾਰੀ ਦੌਰਾਨ ਸਿਹਤ ਵਿਭਾਗ ਵਲੋਂ ਹਰ ਵਰਗ ਦੀ ਸਿਹਤ ਸੰਭਾਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਨਾਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਨੇ ਦੱਸਿਆ ਇਸ ਮਹਾਮਾਰੀ ਦੌਰਾਨ ਗਰਭਵਤੀਆਂ ਦੀ ਸਾਂਭ-ਸੰਭਾਲ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ। ਸਿਹਤ ਵਿਭਾਗ ਵਲੋਂ ਕਮਿਊਨਟੀ ਹੈਲਥ ਸੈਂਟਰ ਧਨੌਲਾ ਵਿਖੇ ਕੋਰੋਨਾ ਪੀੜਤ ਗਰਭਵਤੀਆਂ ਲਈ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ। ਜੇਕਰ ਕੋਈ ਗਰਭਵਤੀ ਕੋਰੋਨਾ ਪਾਜ਼ੇਟਿਵ ਆਉਂਦੀ ਹੈ ਤਾਂ ਮਾਹਰ ਡਾਕਟਰਾਂ ਵਲੋਂ ਵਿਸ਼ੇਸ਼ ਵਾਰਡ ‘ਚ ਗਰਭਵਤੀ ਦਾ ਜਣੇਪਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਬੀਤੇ ਦਿਨੀਂ ਇਕ ਕੋਰੋਨਾ ਪਾਜ਼ੇਟਿਵ ਗਰਭਵਤੀ ਦਾ ਜਣੇਪਾ ਧਨੌਲਾ ਵਿਖੇ ਇੰਚਾਰਜ ਐੱਸਐੱਮਓ ਧਨੌਲਾ ਡਾ. ਸਤਵੰਤ ਅੌਜਲਾ ਦੀ ਨਿਗਰਾਨੀ ਹੇਠ ਮਾਹਿਰ ਡਾਕਟਰਾਂ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।