Punjab
ਸੁਖਬੀਰ ਬਾਦਲ ‘ਤੇ ਹੋਏ ਹਮਲੇ ਉੱਤੇ ਭਗਵੰਤ ਨੇ ਕੀਤਾ ਟਵੀਟ
ਤੁਹਾਨੂੰ ਦੱਸ ਦੇਈਏ ਕਿ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵੱਜੋਂ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਦਾ ਅੱਜ ਦੂਜਾ ਦਿਨ ਹੈ | ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵੱਜੋਂ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਜਾਨਲੇਵਾ ਹਮਲਾ ਹੋਇਆ। ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ‘ਤੇ ਮੌਜੂਦ ਪੰਜਾਬ ਪੁਲਿਸ ਨੇ ਹਮਲੇ ਕਰਨ ਵਾਲੇ ਨੂੰ ਹਿਰਾਸਤ ‘ਚ ਲੈ ਲਿਆ ਹੈ |ਮੁਲਜ਼ਮ ਨਾਰਾਇਣ ਸਿੰਘ ਨੇ ਸੁਖਬੀਰ ਸਿੰਘ ਉੱਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ ਹੈ। ਇਹ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
CM ਭਗਵੰਤ ਸਿੰਘ ਮਾਨ ਨੇ ਟਵੀਟ…
ਇਸ ਹਮਲੇ ਦੀ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇਕ ਵੱਡੀ ਵਾਰਦਾਤ ਹੋਣੋ ਰੋਕੀ ਹੈ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।