Connect with us

Punjab

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਲਿਫ਼ਾਫ਼ਾ ਬੰਦ ਜਵਾਬ

Published

on

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ। ਇਸ ਮਗਰੋਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਆਪਣਾ ਲਿਖਤੀ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਜਵਾਬ ਸੌਂਪਿਆ। ਉਨ੍ਹਾਂ ਕਿਹਾ ਕਿ ਹੁਣ ਸਿੰਘ ਸਾਹਿਬ ਇਸ ਬਾਰੇ ਸੋਚ ਕੇ ਅਗਲਾ ਫੈਸਲਾ ਲੈਣਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ, ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਨਜ਼ਰ ਆਏ।

ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਬਾਗੀ ਧੜੇ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫੀਨਾਮਾ ਸੌਂਪਿਆ ਸੀ, ਜਿਸ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।

🔸ਸੁਖਬੀਰ ਬਾਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖ਼ਤੀ ਜਵਾਬ ਸੌਂਪਿਆ
🔸ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਖੋਲਾਂਗੇ ਚਿੱਠੀ : ਜਥੇਦਾਰ
🔸 ਅਕਾਲੀ ਦਲ ਪ੍ਰਧਾਨ ਅਤੇ SGPC ਪ੍ਰਧਾਨ ਨੇ ਲਿਫਾਫਾ ਬੰਦ ਜਵਾਬ ਸੌਂਪੇ